ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ

Written by Ragini Joshi

Published on : October 28, 2019 11:19
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇਸ਼ਾ-ਵਿਦੇਸ਼ਾਂ ‘ਚ ਧੂਮਧਾਮ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ‘ਚ ਪੈਂਦੇ ਸ਼ਹਿਰ ਬ੍ਰੈਂਪਟਨ ‘ਚ ਵੀ ਇਸ ਮੌਕੇ ਡਿਕਸੀ ਰੋਡ ਅਤੇ ਗਰੇਟ ਲੇਕਸ ਰੋਡ ਦਰਮਿਆਨ ਪੈਂਦੇ ਪੀਟਰ ਰੌਬਰਟਸਨ ਬੁਲੇਵਾਰਡ ਦਾ ਨਾਂ ਗੁਰੂ ਨਾਨਕ ਸਟ੍ਰੀਟ ਰੱਖਿਆ ਜਾ ਰਿਹਾ ਹੈ।ਇਸ ਸਬੰਧੀ ਵਾਰਡ 9 ਅਤੇ 10 ਤੋਂ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਮਤਾ ਪੇਸ਼ ਕੀਤਾ ਗਿਆ ਸੀ, ਜਿਸਨੂੰ ਸਿਟੀ ਕੌਂਸਲ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਟ੍ਰੀਟ ਦਾ ਨਾਮ ਬਦਲ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਇਸੇ ਸਟ੍ਰੀਟ ‘ਤੇ ਹੀ ਗੁਰਦਵਾਰਾ ਗੁਰੂ ਨਾਨਕ ਮਿਸ਼ਨ ਸੈਂਟਰ ਸਥਿਤ ਹੈ। ਸਿਟੀ ਕੌਂਸਲ ਵੱਲੋਂ ਲਏ ਗਏ ਇਸ ਫੈਸਲੇ ਦੀ ਸਿੱਖ ਭਾਈਵਾਰੇ ਵੱਲੋਂ ਕਾਫੀ ਸਰਾਹਣਾ ਕੀਤੀ ਜਾ ਰਹੀ ਹੈ।