ਕੈਨੇਡਾ ਦੇ ਸ਼ਹਿਰ ਸਰੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਪੰਜਾਬੀ ਨੌਜਵਾਨਾਂ ਦੀ ਮੌਤ, ਤਿੰਨ ਜ਼ਖਮੀ
ਸਰੀ : ਕੈਨੇਡਾ ‘ਚ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸੂਬੇ ਬੀਸੀ ਦੇ ਸ਼ਹਿਰ ਸਰੀ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਸੋਗ ਭਰੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਨੇ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਲੈ ਲਈ।

ਇਸ ਹਾਦਸੇ ‘ਚ ਦੋ ਅੰਤਰ-ਰਾਸ਼ਟਰੀ ਵਿਦਿਆਰਥੀ ਕੁਲਬੀਰ ਸਿੰਘ ਅਤੇ ਸਿਧਾਂਤ ਗਰਗ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਹੋਰ ਜ਼ਖਮੀ ਹੋਏ ਹਨ।

ਮ੍ਰਿਤਕ ਨੌਜਵਾਨ ਪੰਜਾਬ ਦੇ ਫਰੀਦਕੋਟ ਸ਼ਹਿਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਜੋ ਕਿ ਵੈਨਕੂਵਰ ਵਿਖੇ ਇੱਕ ਜਨਮਦਿਨ ਪਾਰਟੀ ‘ਚ ਸ਼ਾਮਲ ਹੋਣ ਗਏ ਸਨ ਅਤੇ ਵਾਪਸੀ ਦੌਰਾਨ ਇਹ ਹਾਦਸਾ ਵਾਪਰਿਆ, ਜਿਸ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ।

ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਸੜਕੀ ਹਾਦਸਿਆਂ ‘ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।