21 ਸਤੰਬਰ ਨੂੰ ਪਤਾ ਲੱਗੇਗਾ ਐਮੀ ਵਿਰਕ ਦੀ ਕਿਸਮਤ ਕੀ ਰੰਗ ਲਿਆਵੇਗੀ

‘ਕਿਸਮਤ’ Qismat ਫਿਲਮ 21 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ ।ਇਸ ਫਿਲਮMovie  ਦਾ ਟ੍ਰੇਲਰ ਲੋਕਾਂ ਨੂੰ ਕਾਫੀ ਪਸੰਦ ਆਇਆ ਹੈ । ਇਸਦੇ ਨਾਲ ਹੀ ਫਿਲਮ ਇੱਕੀ ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ ।ਇਸ ਫਿਲਮ ਨੂੰ ਲੈ ਕੇ ਫਿਲਮ ਦੀ ਟੀਮ ਜਿੱਥੇ ਉਤਸ਼ਾਹਿਤ ਹੈ , ਉਥੇ ਹੀ ਐਮੀ ਵਿਰਕ ਨੂੰ ਵੀ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ । ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਗੀਤ ਲੋਕਾਂ ਨੂੰ ਕਾਫੀ ਪਸੰਦ ਆ ਰਹੇ ਨੇ ।ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । ਇਸ ਵੀਡਿਓ ‘ਚ ਮਨਿੰਦਰ ਬੁੱਟਰ ਨੇ ਫਿਲਮ ਦੀ ਅਤੇ ਫਿਲਮ ਦੇ ਗੀਤਾਂ ਦੀ ਤਾਰੀਫ ਕਰਦਿਆਂ ੨੧ ਸਤੰਬਰ ਨੂੰ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ ।

ਐਮੀ ਵਿਰਕ ਨੇ ਇਸ ਵੀਡਿਓ ਨੂੰ ਸਾਂਝਾ ਕਰਦੇ ਹੋਏ ਮਨਿੰਦਰ ਬੁੱਟਰ ਦਾ ਸ਼ੁਕਰੀਆ ਅਦਾ ਕੀਤਾ ਹੈ । ਐਮੀ ਵਿਰਕ ਇੱਕ ਵਾਰ ਇੱਕ ਵਾਰ ਫਿਰ ਤੋਂ ਧੁੰਮਾਂ ਪਾਉਣ ਲਈ ਆ ਰਹੇ ਨੇ । ਇਸ ਤੋਂ ਪਹਿਲਾਂ ਐਮੀ ਵਿਰਕ ‘ਬੰਬੂਕਾਟ’ ,’ਨਿੱਕਾ ਜ਼ੈਲਦਾਰ’,’ਲੌਂਗ ਲਾਚੀ’ ਸਣੇ ਕਈ ਫਿਲਮਾਂ ‘ਚ ਕੰਮ ਕਰ ਚੁੱਕੇ ਨੇ ਅਤੇ ਇਨਾਂ ਸਾਰੀਆਂ ਫਿਲਮਾਂ ‘ਚ ਵੱਖ-ਵੱਖ ਤਰਾਂ ਦੇ ਕਿਰਦਾਰ ਨਿਭਾ ਕੇ ਉਨ੍ਹਾਂ ਨੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਸਬੂਤ ਦਿੱਤਾ ਹੈ।

ਐਮੀ ਵਿਰਕ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਫਿਲਮਾਂ ‘ਚ ਸੰਜੀਦਾ ,ਚੁਲਬੁਲੇ ਅਤੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।ਸਰਗੁਨ ਮਹਿਤਾ ਵੀ ਇਸ ਫਿਲਮ ‘ਚ ਐਮੀ ਵਿਰਕ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ।ਹੁਣ ‘ਕਿਸਮਤ’ ਰਾਹੀਂ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਉਸੇ ਥਾਂ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਵਿੱਚ ਹਨ ।ਇਹ ਜੋੜੀ ਦਰਸ਼ਕਾਂ ਦੇ ਦਿਲਾਂ ‘ਚ ਆਪਣੀ ਜਗ੍ਹਾ ਬਨਾਉਣ ਵਿੱਚ ਕਾਮਯਾਬ ਹੋਵੇਗੀ ਜਾਂ ਨਹੀਂ ਇਹ ਤਾਂ ਫਿਲਮ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ।ਪਰ ਫਿਲਹਾਲ ਤਾਂ ਇਨ੍ਹਾਂ ਦੋਨਾਂ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਨੇ ਅਤੇ ਇਸ ਫਿਲਮ ਨੂੰ ਲੈ ਕੇ ਫਿਲਮ ਦੇ ਕਲਾਕਾਰ ਵੀ ਬੇਹੱਦ ਉਤਸ਼ਾਹਿਤ ਨੇ ।

Be the first to comment

Leave a Reply

Your email address will not be published.


*