ਫ਼ਿਲਮ ” ਕਿਸਮਤ ” ਵੇਖਣ ਵਾਲੇ ਲੋਕ ਕਿਸਮਤ ਵਾਲੇ ਹੋਣਗੇ ! ” ਰਾਜਵੀਰ ਜਵੰਦਾ “
ਐਮੀ ਵਿਰਕ ਆਪਣੀ ਨਵੀਂ ਆ ਰਹੀ ਪੰਜਾਬੀ ਫ਼ਿਲਮ ” ਕਿਸਮਤ ” punjabi movie ਨੂੰ ਲੈਕੇ ਕਾਫੀ ਉਤਸਾਹਿਤ ਹਨ ਅਤੇ ਕਾਫੀ ਚਰਚਾ ਦਾ ਵਿਸ਼ਾ ਵੀ ਬਣੇ ਹੋਏ ਹਨ ਹੁਣ ਤੱਕ ਇਸ ਫ਼ਿਲਮ ਦੇ ਟ੍ਰੇਲਰ ਦੇ ਨਾਲ ਨਾਲ ਚਾਰ ਗੀਤ ਵੀ ਰਿਲੀਜ ਹੋ ਚੁੱਕੇ ਹਨ ਅਤੇ ਲੋਕਾਂ ਦੁਆਰਾ ਕਾਫੀ ਪਸੰਦ ਕੀਤੇ ਜਾ ਰਹੇ ਹਨ | ਲੋਕਾਂ ਦੇ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਆਰਟਿਸਟ ammy virk ਵੀ ਕਾਫੀ ਉਤਸਾਹਿਤ ਹਨ ਇਸ ਫ਼ਿਲਮ ਲਈ ਅਤੇ ਐਮੀ ਵਿਰਕ ਨੂੰ ਵਧਾਈਆਂ ਵੀ ਦੇ ਰਹੇ ਹਨ | ਕੁੱਝ ਇਸ ਤਰਾਂ ਦਾ ਹੀ ਵੇਖਣ ਨੂੰ ਮਿਲ ਰਿਹਾ ਹੈ ਐਮੀ ਵਿਰਕ ਦੁਆਰਾ ਸਾਂਝੀ ਕੀਤੀ ਗਈ ਇੱਕ ਵੀਡੀਓ ਵਿੱਚ ਜੀ ਹਾਂ ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਐਮੀ ਵਿਰਕ ਨੇਂ ਆਪਣੇ ਇੰਸਟਾਗ੍ਰਾਮ ਦੇ ਜਰੀਏ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ” ਰਾਜਵੀਰ ਜਵੰਦਾ ” ਐਮੀ ਵਿਰਕ ਅਤੇ ਫ਼ਿਲਮ ਕਿਸਮਤ ਦੀ ਪੂਰੀ ਟੀਮ ਨੂੰ ਇਸ ਫ਼ਿਲਮ ਲਈ ਵਧਾਈਆਂ ਦੇ ਰਹੇ ਹਨ ਅਤੇ ਨਾਲ ਹੀ ਕਹਿ ਰਹੇ ਹਨ ਕਿ ਇਸ ਫਿਲਮ ਨੂੰ ਵੇਖਣ ਵਾਲੇ ਲੋਕ ਕਿਸਮਤ ਵਾਲੇ ਹੋਣਗੇ |

ਤੁਹਾਨੂੰ ਸੱਭ ਨੂੰ ਪਤਾ ਹੀ ਹੈ ਕਿ ਇਸ ਫ਼ਿਲਮ ਵਿੱਚ ਐਮੀ ਵਿਰਕ ਅਤੇ ਸਰਗੁਨ ਮਹਿਤਾ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਏਗੀ | ਐਮੀ ਵਿਰਕ ਅਤੇ ਸਰਗੁਣ ਮਹਿਤਾ ਦੋਨੋ ਹੀ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਅਦਾਕਾਰ ਹਨ ਅਤੇ ਹੁਣ ਤੱਕ ਕਾਫੀ ਸਾਰੀਆਂ ਫ਼ਿਲਮਾਂ ਵਿੱਚ ਆਪਣੀ ਮੁੱਖ ਭੂਮਿਕਾ ਨਿਭਾ ਚੁੱਕੇ ਹਨ | ਸਰਗੁਨ ਮਹਿਤਾ ਅਜਿਹੀ ਅਦਾਕਾਰਾ ਹੈ ਜਿਸ ਨੇ ਪੰਜਾਬੀ ਫਿਲਮਾਂ ‘ਚ ਆਪਣੀ ਐਕਟਿੰਗ ਦੀ ਬਦੌਲਤ ‘ਚ ਵੱਖਰੀ ਪਛਾਣ ਬਣਾਈ ਹੈ ਅਤੇ ਉਨ੍ਹਾਂ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਨੇ । ਉਨ੍ਹਾਂ ਦੀਆਂ ਫਿਲਮਾਂ ‘ਚ ‘ਅੰਗਰੇਜ਼’, ‘ਲਹੋਰੀਏ’, ‘ਲਵ ਪੰਜਾਬ’, ‘ਜਿੰਦੂਆ’ ਸਣੇ ਕਈ ਫਿਲਮਾਂ ‘ਚ ਬਿਹਤਰੀਨ ਕਿਰਦਾਰ ਨਿਭਾਏ ਹਨ |