
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਰੋਨਾ ਵਾਇਰਸ ਕਾਰਨ ਕੈਨੇਡੀਅਨ ਕਾਰੋਬਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਲਈ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਇਸ ਪ੍ਰੋਗਰਾਮ ਦੇ ਤਹਿਤ ਕੈਨੇਡਾ ਸਰਕਾਰ, ਕੋਵਿਡ-19 ਮਹਾਂਮਾਰੀ ਦੇ ਕਾਰਨ ਘਾਟੇ ‘ਚ ਗਏ ਕਾਰੋਬਾਰਾਂ ਨੂੰ ਉਨ੍ਹਾਂ ਦੇ ਮੁਲਾਜ਼ਮਾਂ ਦੀ ਤਨਖਾਹਾਂ ਦਾ ਖਰਚਾ ਉਠਾਉਣ ਲਈ 75 ਫ਼ੀਸਦੀ ਤਨਖ਼ਾਹ ਦੇ ਬਰਾਬਰ ਵਿੱਤੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਦੇ ਤਹਿਤ ਕੈਨੇਡਾ ਸਰਕਾਰ 18 ਅਰਬ ਡਾਲਰ ਦੀ ਆਰਥਿਕ ਮਦਦ ਮੁਹੱਈਆ ਕਰ ਚੁੱਕੀ ਹੈ।
ਹੁਣ ਇਸ ਪ੍ਰੋਗਰਾਮ ਨੂੰ ਦਸੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਗੱਲ ਕਰਦਿਆਂ ਜਸਟਿਨ ਟਰੂਡੋ ਨੇ, ”ਦੇਸ਼ ਦੇ ਅਰਥਚਾਰੇ ਨੂੰ ਮੁੜ ਲੀਹ ‘ਤੇ ਲਿਆਉਣ ਦੇ ਯਤਨਾਂ ਤਹਿਤ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।”