ਕੈਨੇਡਾ : ਸਰੀ ‘ਚ ਅੰਤਰਰਾਸ਼ਟਰੀ ਵਿਦਿਆਰਥੀ ਨੇ ਹਾਲਾਤਾਂ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ




ਕੈਨੇਡਾ : ਸਰੀ 'ਚ ਅੰਤਰਰਾਸ਼ਟਰੀ ਵਿਦਿਆਰਥੀ ਨੇ ਹਾਲਾਤਾਂ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

ਕੈਨੇਡਾ : ਸਰੀ ‘ਚ ਅੰਤਰਰਾਸ਼ਟਰੀ ਵਿਦਿਆਰਥੀ ਨੇ ਹਾਲਾਤਾਂ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ

ਕੈਨੇਡਾ ਦੇ ਸ਼ਹਿਰ ਸਰੀ ‘ਚ ਰਹਿੰਦੇ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵੱਲੋਂ ਬੀਤੇ ਦਿਨੀਂ ਆਪਣੇ ਤੰਗ ਹਾਲਾਤਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਮਿ੍ਰਤਕ ਨੌਜਵਾਨ ਦੀ ਦੇਹ ਮੁਲਕ ਵਾਪਸ ਭੇਜਣ ਲਈ ਉਸਦੇ ਸਾਥੀਆਂ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ।

ਵਿਦਿਆਰਥੀ ਦੀ ਉਮਰ 21 ਸਾਲ ਦੀ ਦੱਸੀ ਜਾ ਰਹੀ ਹੈ, ਜੋ ਨਿਊ ਵੈਸਟਮਿਨਸਟਰ ਦੇ ਡਗਲਸ ਕਾਲਜ ਦਾ 21 ਸਾਲਾ ਵਿਦਿਆਰਥੀ ਸੀ ਅਤੇ ਕੁਝ ਸਾਲ ਪਹਿਲਾਂ ਜਲੰਧਰ ਤੋਂ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ।

ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਤੋਂ ਜੂਝ ਰਹੇ ਅਮਰਿੰਦਰ ਕੋਲੋਂ ਫੀਸਾਂ ਦਾ ਖ਼ਰਚਾ ਅਤੇ ਕੰਮ ਤੋਂ ਬਣਦੇ ਪੈਸੇ ਨਾਲ ਮਿਲਣ ਕਾਰਨ ਕੋਲੋਂ ਇਹ ਮਾਨਸਿਕ ਤਣਾਅ ਸਹਾਰਿਆ ਨਹੀਂ ਗਿਆ, ਅਤੇ ਉਸ ਵੱਲੋਂ ਆਪਣੀ ਜ਼ਿੰਦਗੀ ਨੂੰ ਖਤਮ ਕਰਨ ਜਿਹਾ ਵੱਡਾ ਕਦਮ ਚੁੱਕਿਆ ਗਿਆ।

ਮਿਲੀ ਜਾਣਕਾਰੀ ਮੁਤਾਬਕ, ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੇ ਸਾਥੀਆਂ ਵੱਲੋਂ ਭਾਈਚਾਰੇ ਦੀ ਮਦਦ ਨਾਲ ਲਾਸ਼ ਨੂੰ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਸਾਲ ਪੰਜਾਬ ਤੋਂ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਖੁਦਕੁਸ਼ੀਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ‘ਚ ਮਾਨਸਿਕ ਤਣਾਅ ਅਤੇ ਵਿੱਤੀ ਬੋਝ ਜਿਹੇ ਕਈ ਕਾਰਨ ਸਾਹਮਣੇ ਆ ਰਹੇ ਹਨ।