ਕੈਨੇਡਾ ਤੋਂ ਮੰਦਭਾਗੀ ਖ਼ਬਰ – ਪੜ੍ਹਾਈ ਕਰਨ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Written by Ragini Joshi

Published on : October 15, 2020 9:39
International student Kuljeet Singh dies of heart attack

ਕੈਨੇਡਾ ਪੜ੍ਹਾਈ ਕਰਨ ਆਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਦੀ ਮੰਦਭਾਗੀ ਖ਼ਬਰ ਨਾਲ ਭਾਈਚਾਰੇ ‘ਚ ਸੋਗ ਦੀ ਲਹਿਰ ਹੈ। ਕਾਨੇਸਟੋਗਾ ਕਾਲਜ਼ ਵਿਖੇ ਪੜ੍ਹਾਈ ਕਰ ਰਿਹਾ ਨੌਜਵਾਨ ਪੰਜਾਬ ਤੋਂ ਕਪੂਰਥਲੇ ਜ਼ਿਲ੍ਹੇ ਨਾਲ ਸਬੰਧਤ ਸੀ

ਕੁਲਜੀਤ ਸਿੰਘ ਉਨਟਾਰੀਓ ਦੇ ਸ਼ਹਿਰ ਕਿਚਨਰ ਵਿਖੇ ਸਟੂਡੈਂਟ ਵੀਜ਼ਾ ‘ਤੇ ਆਇਆ ਸੀ।ਬੀਤੇ ਮੰਗਲਵਾਰ ਨੂੰ ਕੰਮ ਤੋਂ ਘਰ ਆਉਣ ਤੋਂ ਬਾਅਦ ਨੀਂਦ ‘ਚ ਕੁਲਜੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਕੁਲਜੀਤ ਤਕਰੀਬਨ 18 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਲਈ ਕੈਨੇਡਾ ਆਇਆ ਸੀ।