

ਟੋਰਾਂਟੋ ਨੇੜੇ ਅੰਤਰ-ਰਾਸ਼ਟਰੀ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰਕੇ ਕੀਤੀ ਖੁਦਕੁਸ਼ੀ
ਟੋਰਾਂਟੋ ਦੇ ਨੇੜੇ ਇੱਕ ਅੰਤਰ-ਰਾਸ਼ਟਰੀ ਵਿਦਿਆਰਥੀ ਵੱਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਸੰਧੂ ਵਜੋਂ ਹੋਈ ਹੈ, ਜੋ ਕਿ ਪੰਜਾਬ ਤੋਂ ਮੁਕਤਸਰ ਸਾਹਿਬ ਦੇ ਪਿੰਡ ਸਦਰਵਾਲਾ ਤੋਂ ਸੀ ਤੇ ਕੈਨੇਡਾ ਪੜਾਈ ਕਰਨ ਲਈ ਆਇਆ ਸੀ ।

ਖ਼ਬਰਾਂ ਮੁਤਾਬਕ, ਨੌਜਵਾਨ ਮਾਨਸਿਕ ਤਣਾਅ ਦਾ ਸ਼ਿਕਾਰ ਸੀ ਅਤੇ ਆਰਥਿਕ ਅਤੇ ਇਮੀਗ੍ਰੇਸ਼ਨ ਸਬੰਧੀ ਸਮੱਸਿਆਵਾਂ ਤੋਂ ਜੂਝ ਰਿਹਾ ਸੀ।
ਵਰਿੰਦਰ ਦਾ ਕੈਨੇਡਾ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ।