ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਇਲਾਕੇ ‘ਚ ਅੰਤਰਰਾਸ਼ਟਰੀ ਵਿਦਿਆਰਥੀ ਦਾ ਕਤਲ
ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਅੰਤਰਰਾਸ਼ਟਰੀ ਵਿਦਿਆਰਥੀ ਦਾ ਕਤਲ

ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਇਲਾਕੇ ‘ਚ ਅੰਤਰਰਾਸ਼ਟਰੀ ਵਿਦਿਆਰਥੀ ਦਾ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚੋਂ ਪੰਜਾਬੀ ਭਾਈਚਾਰੇ ਲਈ ਦੁੱਖਦਾਈ ਖ਼ਬਰ ਆ ਰਹੀ ਹੈ।ਪੰਜਾਬ ਦੇ ਮਾਝਾ ਇਲਾਕੇ ‘ਚ ਪੈਂਦੇ ਸ਼ਹਿਰ ਬਟਾਲੇ ਤੋਂ ਕੈਨੇਡਾ ‘ਚ ਪੜ੍ਹਨ ਆਏ ਪੰਜਾਬੀ ਨੌਜਵਾਨ ਸੂਰਜਦੀਪ ਸਿੰਘ ਦਾ ਕਤਲ ਹੋਣ ਦਾ ਸਮਾਚਾਰ ਹੈ।

ਇਹ ਕਤਲ ਦੀ ਵਾਰਦਾਤ ਪੰਜਾਬੀਆਂ ਦੇ ਸੰਘਣੀ ਆਬਾਦੀ ਵਾਲੇ ਸ਼ਹਿਰ ਬਰੈਂਪਟਨ ਵਿਖੇ ਵਾਪਰੀ ਹੈ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਹਫਤੇ ‘ਚ ਬਰੈਂਪਟਨ ‘ਚ ਵਾਰਦਾਤਾਂ ਦਾ ਸਿਲਸਿਲਾ ਵੱਧਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਖੁਦਕੁਸ਼ੀ ਅਤੇ ਕਤਲ ਦੀਆਂ ਵਾਰਦਾਤਾਂ ਨੇ ਬਰੈਂਪਟਨ ‘ਚ ਖੌਫਨਾਕ ਮਾਹੌਲ ਪੈਦਾ ਕੀਤਾ ਹੈ।