ਜੱਸੀ ਗਿੱਲ ਅਤੇ ਨੇਹਾ ਕੱਕੜ ਦੇ ਨਵੇਂ ਗੀਤ ” ਨਿੱਕਲੇ ਕਰੰਟ ” ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਬਹੁਤ ਹੀ ਬੇਸਬਰੀ ਨਾਲ ਉਡੀਕਿਆ ਜਾ ਰਿਹਾ punjabi singer ਜੱਸੀ ਗਿੱਲ ਅਤੇ ਨੇਹਾ ਕੱਕੜ ਦਾ ਗੀਤ ‘ਨਿਕਲੇ ਕਰੰਟ’ ਰਿਲੀਜ਼ ਹੋ ਚੁੱਕਾ ਹੈ | ਇਸ ਗੀਤ ਨੂੰ ਫੈਨਸ ਦੁਆਰਾ ਬਹੁਤ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਸ ਗੀਤ ਦਾ ਵੀਡਿਓ ਬਹੁਤ ਹੀ ਖੂਬਸੂਰਤੀ ਨਾਲ ਤਿਆਰ ਕੀਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਹਦੇ ਤੋਂ ਲਿਖਾ ਕੇ ਮੈਨੂੰ ਸ਼ੇਅਰ ਭੇਜਦਾ ਹੈ ਜਾਣਦੀ ਹਾਂ ਯਾਰ ਤੇਰਾ ਜਾਨੀ ।

ਇਸ ਗੀਤ ਨੂੰ ਲੈ ਕੇ ਨੇਹਾ ਕੱਕੜ ਕਾਫੀ ਉਤਸ਼ਾਹਿਤ ਹੈ ਅਤੇ ਜੱਸੀ ਗਿੱਲ ਨਾਲ ਉਹ ਪਹਿਲੀ ਵਾਰ ਗੀਤ ਗਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਗੀਤ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਪਲਾਨਿੰਗ ਚੱਲ ਰਹੀ ਸੀ |

ਪਰ ਹਰ ਵਾਰ ਕੋਈ ਨਾ ਕੋਈ ਅੜਚਣ ਆ ਜਾਂਦੀ ਸੀ ਜਿਸ ਕਾਰਨ ਇਹ ਗੀਤ ਪੂਰਾ ਨਹੀਂ ਹੋ ਸਕਿਆ ਪਰ ਆਖਿਰਕਾਰ ਇਹ ਗੀਤ ਰਿਲੀਜ਼ ਹੋ ਚੁੱਕਿਆ ਹੈ। ਦੋਵੇਂ ਹੀ ਕਲਾਕਾਰ ਆਪਣੇ ਇਸ ਗੀਤ ਨੂੰ ਲੈ ਕੇ ਕਾਫੀ ਉਤਸ਼ਾਹਿਤ ਨੇ ।ਇਸ ਗੀਤ ਲਈ ਦੋਵਾਂ ਨੇ ਕਿੰਨੀ ਮਿਹਨਤ ਕੀਤੀ ਹੈ ਇਸ ਦੀਆਂ ਤਸਵੀਰਾਂ ਅਸੀਂ ਤੁਹਾਨੂੰ ਪਿਛਲੇ ਦਿਨੀਂ ਵਿਖਾਉਂਦੇ ਰਹੇ ਹਾਂ  । ਇਹ ਗੀਤ ਰਿਲੀਜ਼ ਹੋ ਚੁੱਕਿਆ ਹੈ ਇਸ ਗੀਤ ‘ਚ ਜੱਸੀ ਗਿੱਲ ਅਤੇ ਨੇਹਾ ਕੱਕੜ ਦੀ ਵਧੀਆ ਕੈਮਿਸਟਰੀ ਵੇਖਣ ਨੂੰ ਮਿਲੀ ਹੈ ਅਤੇ ਦੋਨਾਂ ਦੀ ਇਹ ਕੈਮਿਸਟਰੀ ਲੋਕਾਂ ਨੂੰ ਕਿੰਨੀ ਪਸੰਦ ਆਉਂਦੀ ਹੈ ਇਹ ਵੇਖਣ ਅਜੇ ਬਾਕੀ ਹੈ । ਇਸ ਵੀਡਿਓ ਨੂੰ ਅਰਵਿੰਦਰ ਖਹਿਰਾ ਨੇ ਤਿਆਰ ਕੀਤਾ ਹੈ ।ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਨੇ ਜਦਕਿ ਜੱਸੀ ਗਿੱਲ ਅਤੇ ਨੇਹਾ ਕੱਕੜ ਨੇ ਇਸ ਗੀਤ ਨੂੰ ਆਪਣੀ ਅਵਾਜ਼ ਦਿੱਤੀ ਹੈ ।