ਜੈਜ਼ੀ ਬੀ ਦਾ ਨਵਾਂ ਗੀਤ ” ਮਿਸ ਕਰਦਾ ” ਹੋਇਆ ਰਿਲੀਜ਼

ਜੈਜ਼ੀ ਬੀ ਦਾ ਗੀਤ ਮਿਸ ਕਰਦਾ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਐਕਸਕਲਿਊਸਿਵ punjabi song  ਵੀਡਿਓ ਤੁਸੀਂ ਪੀਟੀਸੀ ਪੰਜਾਬੀ ‘ਤੇ ਅੱਜ ਲਗਾਤਾਰ ਵੇਖ ਸਕਦੇ ਹੋ । ਇਸ ਗੀਤ ਨੂੰ ਲੈ ਕੇ ਜੈਜ਼ੀ ਬੀ ਖਾਸੇ ਉਤਸ਼ਾਹਿਤ ਨੇ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲੇਗਾ। ਗੀਤ ਦੇ ਬੋਲ ਲਿਖੇ ਨੇ ਕੁਵਰ ਵਿਰਕ ਨੇ ਅਤੇ ਮਿਊਜ਼ਿਕ ਵੀ ਉਨ੍ਹਾਂ ਨੇ ਹੀ ਦਿੱਤਾ ਹੈ |

ਇਸ ਗੀਤ ਦਾ ਵੀਡਿਓ ਕੁਰਨ ਢਿੱਲੋਂ ਨੇ ਬਣਾਇਆ ਹੈ । ਇਸ ਗੀਤ ਦਾ ਐਕਸਕਲੁਸਿਵ ਵੀਡਿਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਅੱਜ ਲਗਾਤਾਰ  ਵੇਖ ਸਕਦੇ ਹੋ । ਜੈਜ਼ੀ ਬੀ ਨੇ ਆਪਣੇ ਇਸ ਨਵੇਂ ਗੀਤ ਦਾ ਵੀਡਿਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜੈਜ਼ੀ ਬੀ ਜਿੱਥੇ ਇਸ ਗੀਤ ਰਾਹੀਂ ਸਰੋਤਿਆਂ ਨੂੰ ਕੁਝ ਨਵਾਂ ਪਰੋਸਣ ਦੀ ਕੋਸ਼ਿਸ਼ ਕਰ ਰਹੇ ਨੇ

ਇਹ ਇੱਕ ਰੋਮਾਂਟਿਕ ਗੀਤ ਹੀ ਹੈ ਜਿਸ ‘ਚ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ ‘ਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ ।ਜੈਜ਼ੀ ਬੀ ਦੇ ਫੈਨਸ ਵੀ ਉਨ੍ਹਾਂ ਦੇ ਇਸ ਨਵੇਂ ਗੀਤ ਨੂੰ ਲੈ ਕੇ ਪੱਬਾਂ ਭਾਰ ਨੇ  | ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਸੋ ਤੁਸੀਂ ਵੀ ਜੇ ਇਸ ਗੀਤ ਦਾ ਐਕਸਕਲਿਊਸਿਵ ਵੀਡਿਓ ਵੇਖਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ।ਇਸ ਗੀਤ ਨੂੰ ਜੈਜ਼ੀ ਬੀ ਨੇ ਆਪਣੇ ਹੀ ਅੰਦਾਜ਼ ‘ਚ ਗਾ ਕੇ ਇਹ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਆਪਣੀ ਮਹਿਬੂਬ ਨੂੰ ਕਿੰਨਾ ਮਿਸ ਕਰਦੇ ਹਨ |