ਸਭ ਨੂੰ ਹੱਸਣ ਲਈ ਕਰ ਰਿਹਾ ਮਜ਼ਬੂਰ ਫ਼ਿਲਮ ‘ਮੰਜੇ ਬਿਸਤਰੇ 2’ ਦਾ ਟਰੇਲਰ

Written by Anmol Preet

Published on : March 16, 2019 6:04
Manje Bistre 2 movie

‘ਮੰਜੇ ਬਿਸਤਰੇ 2’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ । ਟਰੇਲਰ ਵਿੱਚ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਵਿੱਚ ਕੰਮ ਕਰਨ ਵਾਲੀ ਪੂਰੀ ਸਟਾਰ ਕਾਸਟ ਨਜ਼ਰ ਆ ਰਹੀ ਹੈ । ਇਸ ਟਰੇਲਰ ਵਿੱਚ ਕਰਮਜੀਤ ਅਨਮੋਲ ਆਪਣੀ ਅਦਾਕਾਰੀ ਨਾਲ ਹਰ ਇੱਕ ਨੂੰ ਕੀਲਦੇ ਨਜ਼ਰ ਆ ਰਹੇ ਹਨ । ਇਹ ਟਰੇਲਰ ਹਰ ਇੱਕ ਨੂੰ ਹੱਸਣ ਲਈ ਮਜਬੂਰ ਕਰਦਾ ਹੈ ਤੇ ਹਰ ਕਿਸੇ ਨੂੰ ਇਹ ਟਰੇਲਰ ਖੂਬ ਪਸੰਦ ਆ ਰਿਹਾ ਹੈ ।

 

View this post on Instagram

 

Lao ji chako #ManjeBistre2 Da trailer 👍 Dekho Hasso te Hasde Hasde karo dabb ke share 👌👌👌 Nale Ucchi Ucchi kaho ke “Auondi Visakhi Nu Fer Katthae Karage ManjeBistre Par Canade ch…😜” #sagamusic #sagahits #unisays

A post shared by Gippy Grewal (@gippygrewal) on

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਗਿੱਪੀ ਗਰੇਵਾਲ ਦੀ ਫ਼ਿਲਮ ਮੰਜੇ ਬਿਸਤਰੇ 2 ਦੇ ਟਰੇਲਰ ਦਾ ਉਹਨਾਂ ਦੇ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ । ਇਸ ਤੋਂ ਪਹਿਲਾਂ ਫ਼ਿਲਮ ਦੇ ਟੀਜ਼ਰ ਦੇ ਨਾਲ ਨਾਲ ਦੋ ਗਾਣੇ ਵੀ ਰਿਲੀਜ਼ ਹੋ ਚੁੱਕੇ ਹਨ ਜਿੰਨ੍ਹਾਂ ਨੂੰ ਦਰਸ਼ਕਾਂ ਵੱਲੋਂ ਖਾਸਾ ਪਸੰਦ ਕੀਤਾ ਜਾ ਰਿਹਾ ਹੈ। ਮੰਜੇ ਬਿਸਤਰੇ 2 ‘ਚ ਵੀ ਲੱਗਭਗ ਉਹ ਹੀ ਸਟਾਰਕਾਸਟ ਕੰਮ ਕਰ ਰਹੀ ਹੈ ਜੋ ਕਿ ਮੰਜੇ ਬਿਸਤਰੇ ਦੇ ਪਹਿਲੇ ਭਾਗ ‘ਚ ਸੀ।

ਜਿੰਨ੍ਹਾਂ ‘ਚ ਕਾਫੀ ਵੱਡੇ ਵੱਡੇ ਨਾਮ ਸ਼ਾਮਿਲ ਹਨ ਜਿਵੇਂ ਕਿ ਕਰਮਜੀਤ ਅਨਮੋਲ , ਗੁਰਪ੍ਰੀਤ ਘੁੱਗੀ , ਹੌਬੀ ਧਾਲੀਵਾਲ , ਬੀ ਐੱਨ ਸ਼ਰਮਾ , ਰਾਣਾ ਰਣਬੀਰ ਅਤੇ ਸਰਦਾਰ ਸੋਹੀ ਤੋਂ ਇਲਾਵਾ ਕਈ ਹੋਰ ਵੱਡੇ ਚਿਹਰੇ ਨਜ਼ਰ ਆਉਣਗੇ।ਫ਼ਿਲਮ ਨੂੰ ਗਿੱਪੀ ਗਰੇਵਾਲ ਦੀ ਪ੍ਰੋਡਕਸ਼ਨ ‘ਚ ਹੀ ਬਣਾਇਆ ਗਿਆ ਹੈ ਅਤੇ ਬਲਜੀਤ ਸਿੰਘ ਦਿਓ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਫਿਲਮ ਇਸੇ ਸਾਲ ਵਿਸਾਖੀ ਤੇ ਯਾਨੀ 12 ਅਪ੍ਰੈਲ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋ ਜਾਵੇਗੀ।Be the first to comment

Leave a Reply

Your email address will not be published.


*