
ਮਨਕਿਰਤ ਔਲਖ ਅਤੇ ਰੂਪੀ ਗਿੱਲ ਜਲਦ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ punjabi song ‘ਕਮਲੀ’ । ਇਸ ਗੀਤ ਦਾ ਫ੍ਰਸਟ ਲੁਕ ਉਨ੍ਹਾਂ ਨੇ ਜਾਰੀ ਕੀਤਾ ਹੈ । ਇਸ ਗੀਤ ਨੂੰ ਮਿਊਜ਼ਿਕ ਇਕਵਿੰਦਰ ਸਿੰਘ ਨੇ ਦਿੱਤਾ ਹੈ ਅਤੇ ਗੀਤ ਦੇ ਬੋਲ ਨੇ ਲਿਖੇ ਨੇ ਵੀਤ ਬਲਜੀਤ ਨੇ । ਵੀਡਿਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਗੀਤ ਨੂੰ ਪ੍ਰੋਡਿਊਸ ਕੀਤਾ ਹੈ ਸੁਮਿਤ ਸਿੰਘ ਨੇ । ਇਹ ਗਾਣਾ ਇੱਕਤੀ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਮਨਕਿਰਤ ਔਲਖ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ ।
ਮਨਕਿਰਤ ਔਲਖ ਨੇ ‘ਤੇਰੀ ਚੂੜੀ ਬਾਂਹ’ ਅਤੇ ‘ਪਿੰਡ ਤੇਰਾ ਸਾਰਾ ਗੈਂਗਲੈਂਡ ਬਣਿਆ’ ਸਣੇ ਕਈ ਹਿੱਟ ਗੀਤ ਗਾਏ ਨੇ । ਜਿਨ੍ਹਾਂ ਨੂੰ ਸਰੋਤਿਆਂ ਖਾਸ ਕਰਕੇ ਯੰਗਸਟਰ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ਅਤੇ ਹੁਣ ਉਹ ਮੁੜ ਤੋਂ ਆਪਣੇ ਨਵੇਂ ਗੀਤ ‘ਕਮਲੀ’ ਨਾਲ ਸਰੋਤਿਆਂ ਦੇ ਰੁਬਰੂ ਹੋਣ ਜਾ ਰਹੇ ਨੇ । ਇਸ ਗੀਤ ‘ਚ ਉਹ ਸਰੋਤਿਆਂ ਲਈ ਕੀ ਖਾਸ ਲੈ ਕੇ ਆ ਰਹੇ ਨੇ ।
ਇਹ ਤਾਂ ਇੱਕਤੀ ਅਕਤੂਬਰ ਨੂੰ ਹੀ ਪਤਾ ਲੱਗ ਸਕੇਗਾ ।ਪਰ ਮਨਕਿਰਤ ਔਲਖ ਨੂੰ ਉਮੀਦ ਹੈ ਕਿ ਹੋਰਨਾਂ ਗੀਤਾਂ ਵਾਂਗ ਸਰੋਤਿਆਂ ਨੂੰ ਇਹ ਗੀਤ ਵੀ ਪਸੰਦ ਆਏਗਾ । ਮਨਕਿਰਤ ਔਲਖ ਅਤੇ ਰੂਪੀ ਗਿੱਲ ਦੀ ਇਹ ਜੋੜੀ ਆਪਣੇ ਇਸ ਨਵੇਂ ਗੀਤ ਰਾਹੀਂ ਕੀ ਕਮਾਲ ਕਰ ਸਕੇਗੀ ਅਤੇ ਸਰੋਤਿਆਂ ਦਾ ਦਿਲ ਜਿੱਤ ਸਕੇਗੀ ਇਹ ਤਾਂ ਇੱਕਤੀ ਅਕਤੂਬਰ ਨੂੰ ਹੀ ਪਤਾ ਲੱਗ ਸਕੇਗਾ ।