ਮਿਸਟਰ ਪੰਜਾਬ 2018’ ਵੇਖੋ 24 ਸਤੰਬਰ ਤੋਂ ਪੀਟੀਸੀ ਪੰਜਾਬੀ ਤੇ

Written by Anmol Preet

Published on : September 12, 2018 2:14
ਪੰਜਾਬ ‘ਚ ਅਜਿਹਾ ਹੁਨਰ ਹੈ ਜਿਸ ਨੂੰ ਪਰਖਣ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ।ਪੀਟੀਸੀ ਪੰਜਾਬੀ ਵੱਲੋ ‘ਮਿਸਟਰ ਪੰਜਾਬ 2018’ ਦੇ ਆਡੀਸ਼ਨ ਮੁੰਕਮਲ ਹੋ ਚੁੱਕੇ ਨੇ ਅਤੇ ਇਨ੍ਹਾਂ ਆਡੀਸ਼ਨਾਂ ‘ਚ ਵਧ ਚੜ੍ਹ ਕੇ ਨੌਜਵਾਨਾਂ ਨੇ ਆਪੋ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਇਨਾਂ ਆਡੀਸ਼ਨਾਂ ‘ਚ ਵੱਡੀ ਗਿਣਤੀ ‘ਚ ਨੌਜਵਾਨ ਆਪੋ ਆਪਣੀ ਕਿਸਮਤ ਅਜਮਾਉਣ ਲਈ ਪਹੁੰਚੇ ਹੋਏ ਸਨ । ਜੱਜਾਂ ਨੇ ਆਪਣੀ ਪਾਰਖੀ ਨਜ਼ਰ ਦੇ ਨਾਲ ਇਨ੍ਹਾਂ ਨੌਜੁਆਨਾਂ ਦੇ ਹੁਨਰ ਨੂੰ ਪਰਖ ਕੇ ਅਡੀਸ਼ਨ ਦੌਰਾਨ ਚੋਣ ਕੀਤੀ ।ਜੱਜਾਂ ਦੇ ਤੌਰ ‘ਤੇ ਕਰਤਾਰ ਚੀਮਾ ,ਵਿੰਦੂ ਦਾਰਾ ਸਿੰਘ,ਇੰਦਰਜੀਤ ਨਿੱਕੂ ਪਹੁੰਚੇ ਸਨ ।

ਇਸ ਮੁਕਾਬਲਿਆਂ ਲਈ ਪੰਜਾਬ ਦੇ ਅੰਮ੍ਰਿਤਸਰ ,ਜਲੰਧਰ ,ਲੁਧਿਆਣਾ ਅਤੇ ਮੁਹਾਲੀ ‘ਚ ਆਡੀਸ਼ਨ ਰੱਖੇ ਗਏ ਸਨ ।੩੧ ਅਗਸਤ ਨੂੰ ਜਲੰਧਰ ‘ਚ ਸੀ.ਟੀ.ਗਰੁੱਪ ਆਫ ਇੰਸੀਚਿਊਟ ,ਅਰਬਨ ਸਟੇਟ-੨ ਪਰਥਾਪੁਰਾ ਰੋਡ,ਸ਼ਾਹਪੁਰ ਜਲੰਧਰ ‘ਚ ਆਡੀਸ਼ਨ ਹੋਏ ਸਨ ।ਲੁਧਿਆਣਾ ‘ਚ ਤਿੰਨ ਸਤੰਬਰ ਨੂੰ ਬੀਸੀਐੱਮ ਸਕੂਲ ,ਚੰਡੀਗੜ ਰੋਡ ਲੁਧਿਆਣਾ ਅਤੇ ਛੇ ਸਤੰਬਰ ਨੂੰ ਮੁਹਾਲੀ ਚੰਡੀਗੜ੍ਹ ਗਰੁੱਪ ਆਫ ਕਾਲੇਜਸ ਲਾਂਡਰਾਂ ਮੁਹਾਲੀ ‘ਚ ਵੀ ਅਡੀਸ਼ਨ ਰੱਖੇ ਗਏ

ਇਨ੍ਹਾਂ ਆਡੀਸ਼ਨ ‘ਚ ਵੱਧ ਚੜ੍ਹ ਕੇ ਪੰਜਾਬੀ ਗੱਭਰੂਆਂ ਨੇ ਆਪਣੀ ਕਿਸਮਤ ਆਜ਼ਮਾਈ ਸੀ ਅਤੇ ਜਿਹੜੇ ਨੌਜਵਾਨ ਇਨ੍ਹਾਂ ਆਡੀਸ਼ਨ ‘ਚ ਕਾਮਯਾਬ ਰਹੇ ,ਉਹ ਅਗਲੇ ਪੜ੍ਹਾਅ ਆਪਣੇ ਹੁਨਰ ਨੂੰ ਵਿਖਾਉਣਗੇ । ਇਸ ਸ਼ੋਅ ਦਾ ਪ੍ਰਸਾਰਨ ਤੁਸੀਂ 24 ਸਤੰਬਰ ਤੋਂ ਪੀਟੀਸੀ ਪੰਜਾਬੀ ਤੇ ਵੇਖ ਸਕਦੇ ਹੋ ।ਤੁਹਾਨੂੰ ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਦੇ ਹੁਨਰ ਨੂੰ ਪਰਖਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਨੇ ਅਤੇ ਇਨਾਂ ਕੋਸ਼ਿਸ਼ਾਂ ਦੀ ਬਦੌਲਤ ਹੀ ਪੰਜਾਬ ਦੇ ਹੁਨਰ ਨੂੰ ਇੱਕ ਵਧੀਆ ਪਲੇਟਫਾਰਮ ਮਿਲ ਰਿਹਾ ਹੈ । ਇਹੀ ਨਹੀਂ ਪੀਟੀਸੀ ਵੱਲੋਂ ਕਰਵਾਏ ਜਾਂਦੇ ਇਨ੍ਹਾਂ ਮੁਕਾਬਲਿਆਂ ‘ਚੋਂ ਨਿਕਲ ਕੇ ਕਈ ਨੌਜਵਾਨ ਆਪਣਾ ਮੁਕਾਮ ਹਾਸਲ ਕਰ ਚੁੱਕੇ ਨੇ ਅਤੇ ਦੌਲਤ ਅਤੇ ਸ਼ੌਹਰਤ ਦੀਆਂ ਬੁਲੰਦੀਆਂ ਛੂਹ ਰਹੇ ਨੇ ।

 

 Be the first to comment

Leave a Reply

Your email address will not be published.


*