ਰੌਸ਼ਨ ਪ੍ਰਿੰਸ ਦੀ ਫ਼ਿਲਮ ਰਾਂਝਾ ਰਿਫਿਊਜੀ ਦਾ ਟ੍ਰੇਲਰ ਹੋਇਆ ਰਿਲੀਜ਼

ਫਿਲਮ ਰਾਂਝਾ ਰਿਫਿਊਜੀ punjabi singer ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਰੌਸ਼ਨ ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ ਪੇਜ ਤੇ ਇਸ ਫ਼ਿਲਮ ਦਾ ਟ੍ਰੇਲਰ ਸਾਂਝਾ ਕਰਕੇ ਇਸਦੀ ਜਾਣਕਾਰੀ ਦਿੱਤੀ | ਇਸ ਫਿਲਮ ਦਾ ਟ੍ਰੇਲਰ ਬੜਾ ਹੀ ਰੋਚਕ ਹੈ ਜਿਸ ‘ਚ ਬਾਰਡਰ ‘ਤੇ ਗੰਭੀਰ ਸਥਿਤੀ ਨੂੰ ਬੜੇ ਹੀ ਸੋਹਣੇ ਢੰਗ ਨਾਲ ਵਿਖਾਉਣ ਦੀ ਕੋਸ਼ਿਸ ਕੀਤੀ ਗਈ ਹੈ । ਇਸ ਫਿਲਮ ‘ਚ ਰੌਸ਼ਨ ਪ੍ਰਿੰਸ ਨਵੇਂ ਹੀ ਅੰਦਾਜ਼ ‘ਚ ਨਜ਼ਰ ਆਉਣਗੇ। ‘ਜੇ. ਬੀ. ਮੂਵੀ ਪ੍ਰੋਡਕਸ਼ਨ’ ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਅਵਤਾਰ ਸਿੰਘ ਹਨ। ਕਾਮੇਡੀ, ਰੋਮਾਂਸ ਤੇ ਡਰਾਮੇ ਨਾਲ ਭਰਪੂਰ ਇਸ ਫ਼ਿਲਮ ‘ਚ ਰੌਸ਼ਨ ਪ੍ਰਿੰਸ ਇਕ ਵੱਖਰੇ ਅੰਦਾਜ਼ ‘ਚ ਨਜ਼ਰ ਆਉਣਗੇ |

ਇਸ ਸਾਲ ਦੀ ਸੁਪਰਹਿੱਟ ਪੰਜਾਬੀ ਫਿਲਮ ‘ਲਾਵਾਂ ਫੇਰੇ’ ਨਾਲ ਹਰ ਪਾਸੇ ਛਾ ਚੁੱਕੇ ਰੌਸ਼ਨ ਪ੍ਰਿੰਸ ਲਈ ਇਹ ਫਿਲਮ ਬੇਹੱਦ ਖਾਸ ਹੈ। ਦਰਸ਼ਕ ਉਨ੍ਹਾਂ ਨੂੰ ਇਸ ਫ਼ਿਲਮ ‘ਚ ਵੱਖ-ਵੱਖ ਕਿਰਦਾਰਾਂ ‘ਚ ਦੇਖਣਗੇ। ਹੁਣ ਤੱਕ ਰਿਲੀਜ਼ ਹੋਏ ਪੋਸਟਰਾਂ ਤੋਂ ਦਰਸ਼ਕ ਉਨ੍ਹਾਂ ਦੇ ਕਿਰਦਾਰ ਬਾਰੇ ਅੰਦਾਜ਼ਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਫਿਲਮ ਨੂੰ ਲੈ ਕੇ ਰੌਸ਼ਨ ਪ੍ਰਿੰਸ ਖਾਸੇ ਉਤਸ਼ਾਹਿਤ ਨਜ਼ਰ ਆ ਰਹੇ ਨੇ | ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਫਿਲਮ ਹੋਰਨਾਂ ਫਿਲਮਾਂ ਵਾਂਗ ਦਰਸ਼ਕਾਂ ਨੂੰ ਪਸੰਦ ਆਏਗੀ । ਇਸ ਫਿਲਮ ਦੇ ਕਈ ਪੋਸਟਰ ਹੁਣ ਤੱਕ ਆ ਚੁੱਕੇ ਨੇ ਅਤੇ ਹੁਣ ਫਿਲਮ ਦੇ ਟ੍ਰੇਲਰ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਛੱਬੀ ਅਕਤੂਬਰ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦੇ ਜ਼ਰੀਏ ਦਰਸ਼ਕ ਪਹਿਲੀ ਵਾਰ ਇੱਕ ਸੀਰੀਅਸ ਮਹੌਲ ‘ਚ ਹਾਸੇ ਅਤੇ ਮਨੋਰੰਜਨ ਦਾ ਲੁਤਫ ਉਠਾ ਸਕਦੇ ਨੇ |

Be the first to comment

Leave a Reply

Your email address will not be published.


*