
ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡ੍ਰਿਊ ਸ਼ੀਰ ਪਹੁੰਚਣਗੇ ਅੰਮ੍ਰਿਤਸਰ, ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ
ਅੰਮ੍ਰਿਤਸਰ: ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਐਂਡ੍ਰਿਊ ਸ਼ੀਰ ਅੰਮ੍ਰਿਤਸਰ ਪਹੁੰਚਣਗੇ, ਅਤੇ ਅੰਮ੍ਰਿਤਸਰ ਦੇ ਵੱਖ ਵੱਖ ਸਥਾਨਾਂ ਦਾ ਦੌਰਾ ਕਰਨਗੇ।
ਸੂਤਰਾਂ ਮੁਤਾਬਕ ਐਂਡ੍ਰਿਊ ਸ਼ੀਰ ਵੱਲੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਦੇ ਨਾਲ ਨਾਲ ਉਹਨਾ ਦਾ ਜਲਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਵਿਖੇ ਜਾਣ ਦਾ ਵੀ ਪ੍ਰੋਗਰਾਮ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਆਪਣੇ ਪਰਿਵਾਰ ਸਮੇਤ ਪੰਜਾਬੀ ਬਾਣੇ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਜਿਸ ਦੌਰਾਨ ਉਹਨਾਂ ਨੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਲੈਂਦੇ ਹੋਏ ਲੰਗਰ ਹਾਲ ਵਿੱਚ ਵੀ ਬਣਦੀ ਸੇਵਾ ਨਿਭਾਈ ਸੀ।