ਆਲ ਇੰਡੀਆ ਸਿਨੇ ਵਰਕਰ ਐਸੋਸ਼ੀਏਸ਼ਨ ਨੇ ਕੀਤਾ ਐਲਾਨ, ਪਾਕਿਸਤਾਨੀ ਅਦਾਕਾਰਾਂ 'ਤੇ ਪਿਆ ਅਸਰ, ਫਿਲਮਾਂ 'ਚ ਕੰਮ ਕਰਨ 'ਤੇ ਲੱਗੀ ਪਾਬੰਦੀ 

author-image
Shaminder
New Update
pak-actors

pak-actors

ਆਲ ਇੰਡੀਆ ਸਿਨੇ ਵਰਕਰ ਐਸੋਸ਼ੀਏਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਪਾਕਿਸਤਾਨੀ ਅਦਾਕਾਰਾਂ ਨਾਲ ਕੰਮ ਨਹੀਂ ਕਰਨਗੇ । ਇਸ ਦੇ ਨਾਲ ਹੀ ਐਸੋਸ਼ੀਏਸ਼ਨ ਨੇ ਪਾਕਿਸਤਾਨੀ ਅਦਾਕਾਰਾਂ ਦੇ ਭਾਰਤ ਵਿੱਚ ਕੰਮ ਕਰਨ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ । ਐਸੋਸ਼ੀਏਸ਼ਨ ਨੇ ਇਹ ਫੈਸਲਾ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਿਆ ਹੈ । ਏ ਐੱਨ ਆਈ ਨੇ ਐਸੋਸ਼ੀਏਸ਼ਨ ਦੇ ਇਸ ਨੋਟਿਸ ਨੂੰ ਸਾਂਝਾ ਕੀਤਾ ਹੈ ।

ਹੋਰ ਵੇਖੋ:ਗਾਇਕ ਹਰਦੀਪ ਦਾ ਨਵਾਂ ਗੀਤ ‘ਆਓ ਨੀ ਸਈਓ’ ਹੋਇਆ ਰਿਲੀਜ਼,ਵੇਖੋ ਵੀਡੀਓ

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਫਿਲਮ ਨਿਰਮਾਤਾ ਜਾ ਕੋਈ ਹੋਰ ਪਾਕਿਸਤਾਨੀ ਅਦਾਕਾਰਾਂ ਨਾਲ ਕੰਮ ਕਰੇਗਾ ਤਾਂ ਐਸੋਸ਼ੀਏਸ਼ਨ ਉਸ ਦਾ ਵੀ ਬਾਈਕਾਟ ਕਰ ਦੇਵੇਗੀ । ਐਸੋਸ਼ੀਏਸ਼ਨ ਨੇ ਇਸ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਐਸੋਸ਼ੀਏਸ਼ਨ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਦੇ ਸਾਰੇ ਮੈਂਬਰ ਇਸ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਖੜੇ ਹਨ ।

pak-actors pak-actors

ਐਸੋਸ਼ੀਏਸ਼ਨ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਧਰਤੀ ਤੋਂ ਅੱਤਵਾਦ ਦੀ ਜੋ ਗੰਦੀ ਖੇਡ ਖੇਢੀ ਜਾ ਰਹੀ ਹੈ ਉਸ ਦੇ ਖਿਲਾਫ ਐਸੋਸ਼ੀਏਸ਼ਨ ਦਾ ਛੋਟਾ ਜਿਹਾ ਕਦਮ ਹੈ । ਇੱਥੇ ਤੁਹਾਨੂੰ ਦੱਸ ਦਿੰਦੇ ਹਨ ਪੁਲਵਾਮਾ ਵਿੱਚ ਹੋਏ ਇਸ ਹਮਲੇ ਵਿੱਚ ੪੦ ਤੋਂ ਵੱਧ ਜਵਾਨ ਸ਼ਹੀਦ ਹੋਏ ਹਨ ਜਦੋਂ ਕਿ ਕਈ ਜ਼ਖਮੀ ਹੋਏ ਹਨ ।

pakistani actors ban pakistani actors ban

 

ptc-punjabi-canada bollywood pakistan-actors
Advertisment