
ਪੀਲ ਰੀਜਨਲ ਪੁਲਿਸ ਵੱਲੋਂ ਇਲਾਕੇ ਦੇ 16ਵੇਂ ਕਤਲ ਕੇਸ ਵਿੱਚ ਕੈਨੇਡਾ ਭਰ ਲਈ ਗ੍ਰਿਫਤਾਰੀ ਵਰੰਟ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ 16 ਜੁਲਾਈ ਨੂੰ ਸ਼ਾਮ 6 ਵਜੇ ਦੇ ਕਰੀਬ ਬਰੈਂਮਪਟਨ ਦੇ ਡਾਊਨਵੁੱਡ ਕੋਰਟ ‘ਚ 27 ਸਾਲਾ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਮਾਮਲੇ ‘ਚ ਮਿਸੀਸਾਗਾ ਦੇ ਰਹਿਣ ਵਾਲੇ 18 ਸਾਲਾ ਸੀਨ ਪੁੰਟੋ ਅਤੇ 19 ਸਾਲਾ ਐਂਡਰਿਊ ਐਡਵਰਡ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਅਤੇ 1 ਹੋਰ ਵਿਅਕਤੀ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਸ਼ੱਕੀ ਦੀ ਪਹਿਚਾਣ ਨੇਬਿਲ ਅਲਬਾਇਆਤੀ ਵਜੋਂ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ।