18 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਸ਼ੈਰੀ ਮਾਨ ਦਾ ਨਵਾਂ ਗੀਤ , ਪੋਸਟਰ ਕੀਤਾ ਸਾਂਝਾ
ਦੱਸ ਦਈਏ ਕਿ ਪੰਜਾਬੀ ਗਾਇਕ ” ਸ਼ੈਰੀ ਮਾਨ ” punjabi singer ਬਹੁਤ ਹੀ ਜਲਦ ਆਪਣੇ ਨਵੇਂ ਗੀਤ ” ਯਾਰ ਛੱਡਿਆ ” ਦੇ ਨਾਲ ਸਰੋਤਿਆਂ ਦੇ ਰੂਬਰੂ ਹੋਣ ਜਾ ਰਹੇ ਹਨ | ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੇ ਜ਼ਰੀਏ ਇਸ ਗੀਤ ਦਾ ਪੋਸਟਰ ਸਾਂਝਾ ਕਰਦੇ ਹੋਏ ਸਭ ਨੂੰ ਇਸਦੀ ਜਾਣਕਾਰੀ ਦਿੱਤੀ | ਸ਼ੈਰੀ ਮਾਨ ਦਾ ਇਹ ਨਵਾਂ ਗੀਤ 18 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ | ਸ਼ੈਰੀ ਮਾਨ ਦੇ ਇਸ ਗੀਤ ਦੇ ਬੋਲ ਰਾਵ ਹੰਜਰਾ ਨੇ ਲਿਖੇ ਨੇ ਅਤੇ ਮਿਊਜ਼ਿਕ ਸਨੈਪੀ ਨੇ ਦਿੱਤਾ ਹੈ । ਇਸ ਗੀਤ ਦਾ ਵੀਡਿਓ ਨਵਜੀਤ ਬੁੱਟਰ ਨੇ ਬਣਾਇਆ ਹੈ । ਸ਼ੈਰੀ ਮਾਨ ਆਪਣੇ ਇਸ ਨਵੇਂ ਗੀਤ ਨੂੰ ਲੈ ਕੇ ਕਾਫੀ ਖੁਸ਼ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਸੂਤੀ ਡਿਗਰੀ ਵਾਂਗ ਸਰੋਤੇ ਉਨ੍ਹਾਂ ਦੇ ਇਸ ਗੀਤ ਨੂੰ ਵੀ ਬਹੁਤ ਪਿਆਰ ਦੇਣਗੇ |

View this post on Instagram

One of my favorite track recently…umeed aa thonu sabh nu bahut pasand auga ehe geet…releasing on 18 oct…Lub u all 🙂 With This ghaint team @snappybeats @ravhanjra @navjitbuttar @e3uk @goldmediaa

A post shared by Sharry Mann (@sharrymaan) on

ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਸ਼ੈਰੀ ਮਾਨ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਟਰੈਕ ਵੀ ਸਰੋਤਿਆਂ ਨੂੰ ਕਾਫੀ ਪਸੰਦ ਆਏਗਾ | ਇਹ ਨਵਾਂ ਟਰੈਕ ਸਰੋਤਿਆਂ ਨੂੰ ਕਿੰਨਾ ਵਧੀਆ ਲੱਗਦਾ ਹੈ ਇਹ ਤਾਂ ਰਿਲੀਜ਼ ਹੋਣ ਤੋਂ ਬਾਅਦ ਹੀ ਸਾਹਮਣੇ ਆਏਗਾ |

ਪਰ ਇਸ ਗੀਤ ਦੇ ਪੋਸਟਰ ਨੂੰ ਵੇਖ ਕੇ ਤਾਂ ਇੰਝ ਲੱਗਦਾ ਹੈ ਕਿ ਇਹ ਗੀਤ ਕਿਸੇ ਦੀ ਬੇਵਫਾਈ ਨੂੰ ਦਰਸਾਉਂਦਾ ਹੈ ਅਤੇ ਇਸ ਬੇਵਫਾਈ ਨੂੰ ਹੀ ਸ਼ੈਰੀ ਮਾਨ ਨੇ ਸ਼ਾਇਦ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ।ਖੈਰ ਜੋ ਵੀ ਹੋਵੇ ਅਸੀਂ ਤਾਂ ਫਿਲਹਾਲ ਅੰਦਾਜ਼ਾ ਹੀ ਲਗਾ ਸਕਦੇ ਹਾਂ |