
ਪੰਜਾਬ ‘ਚ ਬਣੀ ਹੜ੍ਹ ਵਰਗੀ ਸਥਿਤੀ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ
ਪੰਜਾਬ ‘ਚ ਮੌਜੂਦਾ ਹੜ੍ਹ ਵਰਗੀ ਸਥਿਤੀ ਦੇ ਚੱਲਦਿਆਂ ਸੂਬੇ ਦੇ ਮੁੱਖ ਮੰਤਰੀ ਨੇ ਕੱਲ੍ਹ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਲਗਾਤਾਰ ਮੀਂਹ ਦੇ ਚੱਲਦਿਆਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ‘ਚ ਅਗਲੇ ੨੪ ਘੰਟੇ ਥੋੜ੍ਹੇ ਨਾਜੁਕ ਹੋ ਸਕਦੇ ਹਨ, ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ ਅਤੇ ਕਿਸੇ ਐਮਰਜੈਂਸੀ ਦੀ ਸੂਰਤ ‘ਚ ਹੀ ਘਰੋਂ ਬਾਹਰ ਜਾਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ ਵੱਧ ਰਹੇ ਪਾਣੀ ਦੇ ਸਤਰ ਨੂੰ ਦੇਖਦਿਆਂ ਸੁਖਨਾ ਝੀਲ, ਚਮੇਰ ਡੈਮ ਦੇ ਗੇਟ ਖੋਲ੍ਹ ਦਿੱਤੇ ਗਏ ਹਨ ਪਰ ਗਨੀਮਤ ਹੈ ਕਿ ਘੱਗਰ ਦਰਿਆ ਦਾ ਪਾਣੀ ਅਜੇ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ, ਜਿਸ ਕਾਰਨ ਸਥਿਤੀ ਕੰਟਰੋਲ ਹੇਠ ਕਹੀ ਜਾ ਰਹੀ ਹੈ।