ਕੈਨੇਡਾ ਦੇ ਕਿਊਬੈਕ ਸ਼ਹਿਰ ‘ਚ ਵਾਪਰੀ ਅਣਹੋਣੀ, 19 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ
Punjabi International student drowned in Quebec Lake

ਕੈਨੇਡਾ ਦੇ ਕਿਊਬੈਕ ਸ਼ਹਿਰ ਤੋਂ ਪੰਜਾਬੀ ਭਾਈਚਾਰੇ ਲਈ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬੀਤੇ ਸ਼ਨੀਵਾਰ ਦੀ ਰਾਤ ਨੂੰ ਲਾਗੇ ਪੋਰਟ ਨਿਊਫ ਰੀਜਨਲ ਪਾਰਕ ਵਿਖੇ 19 ਸਾਲਾ ਪੰਜਾਬੀ ਨੌਜਵਾਨ ਦੀ  Ste-Anne ਨਦੀ ਵਿੱਚ ਡੁੱਬ ਜਾਣ ਕਾਰਨ ਮੌਤ ਹੋਣ ਦੀ ਮੰਦਭਾਗੀ ਸੂਚਨਾ ਮਿਲੀ ਹੈ।

ਮਿ੍ਰਤਕ ਦੀ ਪਹਿਚਾਣ 19 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ ਅਮਨਦੀਪ ਸਿੰਘ ਪੰਜਾਬ ਤੋਂ ਇਸੇ ਸਾਲ ਮਾਰਚ ਮਹੀਨੇ ਹੀ ਮਾਂਟਰੀਅਲ ਕੈਨੇਡਾ ਪੜ੍ਹਾਈ ਕਰਨ ਲਈ ਆਇਆ ਸੀ ਅਤੇ ਸੀਡੀਆਈ ਕਾਲਜ ਦਾ ਵਿਦਿਆਰਥੀ ਸੀ।

ਖ਼ਬਰਾਂ ਮੁਤਾਬਕ, ਨੌਜਵਾਨ ਆਪਣੇ ਦੋਸਤਾਂ ਨਾਲ ਘੁੰਮਣ ਆਇਆ ਸੀ ਅਤੇ ਨਦੀ ‘ਚ ਡੁੱਬਣ ਕਾਰਨ ਆਪਣੀ ਜਾਨ ਗਵਾ ਬੈਠਾ।

ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਡੁੱਬ ਕੇ ਜਾਨ ਗਵਾਉਣ ਜਿਹੇ ਹਾਦਸਿਆਂ ‘ਚ ਪਿਛਲੇ ਸਮੇਂ ਤੋਂ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ।ਅਜਿਹੇ ‘ਚ ਬਾਰ-ਬਾਰ ਵਿਦਿਆਰਥੀਆਂ ਨੂੰ ਘੁੰਮਣ-ਫਿਰਨ ਅਤੇ ਪਾਣੀ ਨੇੜੇ ਜਾਣ ਤੋਂ ਪਹਿਲਾਂ ਤੈਰਾਕੀ ‘ਚ ਮੁਹਾਰਤ ਹਾਸਲ ਕਰਨ ਦੇ ਨਾਲ-ਨਾਲ ਅਹਿਤਿਆਤ ਵਰਤਣ ਦੀ ਵੀ ਸਲਾਹ ਦਿੱਤੀ ਜਾਂਦੀ ਰਹੀ ਹੈ।