ਰੌਸ਼ਨ ਪ੍ਰਿੰਸ ਦੀ ‘ਨਾਨਕਾ ਮੇਲ’ ਫਿਲਮ ਅਗਲੇ ਸਾਲ ਸਤੰਬਰ ‘ਚ 2019 ਹੋਵੇਗੀ ਰਿਲੀਜ਼




ਰੌਸ਼ਨ ਪ੍ਰਿੰਸ ਦੀ ਨਾਨਕਾ ਮੇਲ ਫਿਲਮ ਅਗਲੇ ਸਾਲ ਯਾਨੀ ਕਿ ਛੇ ਸਤੰਬਰ 2 ‘ਚ 2019 ਰਿਲੀਜ਼ ਹੋਣ ਜਾ ਰਹੀ ਹੈ । ਇਸ ਫਿਲਮ ਦੀ ਸ਼ੂਟਿੰਗ ਦਾ ਕੰਮ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ ਅਤੇ ਰੌਸ਼ਨ ਪ੍ਰਿੰਸ ਨੇ ਇਸ ਦੀ ਇੱਕ ਤਸਵੀਰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕਈ ਉੱਘੇ ਕਲਾਕਾਰ ਨਜ਼ਰ ਆਉਣਗੇ । ਜਿਸ ‘ਚ ਰੌਸ਼ਨ ਪ੍ਰਿੰਸ ,ਹੌਬੀ ਧਾਲੀਵਾਲ ,ਨਿਰਮਲ ਰਿਸ਼ੀ ,ਸਰਦਾਰ ਸੋਹੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ ।ਪੰਜਾਬੀ ਸੱਭਿਆਚਾਰ ‘ਚ ਰਿਸ਼ਤਿਆਂ ਦੀ ਗੱਲ ਕਰਦੀ ਇਸ ਫਿਲਮ ‘ਚ ਕਈ ਪੰਜਾਬੀ ਕਲਾਕਾਰ ਰੌਣਕਾਂ ਲਗਾਉਣਗੇ।

ਹੋਰ ਵੇਖੋ :ਵਿਰਾਸਤ ਸੰਧੂ ਆਪਣੇ ਨਵੇਂ ਗੀਤ ‘ਕਮਿਟਮੈਂਟ’ ਨਾਲ ਸਰੋਤਿਆਂ ਦੇ ਹੋਏ ਰੁਬਰੂ

View this post on Instagram

#NankaMel #6Sep,2019

A post shared by Roshan Prince (@theroshanprince) on

ਇਨਸਾਨ ਦੀ ਜ਼ਿੰਦਗੀ ‘ਚ ਰਿਸ਼ਤਿਆਂ ਦੀ ਖਾਸ ਅਹਿਮੀਅਤ ਹੈ ।ਹਰ ਰਿਸ਼ਤੇ ਦਾ ਆਪਣਾ ਮਹੱਤਵ ਹੁੰਦਾ ਹੈ ਮੋਹ ਪਿਆਰ ਦੀ ਤੰਦਾਂ ਨਾਲ ਬੱਝੇ ਰਿਸ਼ਤੇ ਨਿਭਾਉਣ ਲਈ ਮਨੁੱਖ ਕਈ ਔਖਿਆਈਆਂ ਚੋਂ ਵੀ ਲੰਘਦਾ ਹੈ । ਪਰ ਇਹ ਔਖਿਆਈਆਂ ਉਦੋਂ ਸੁਖਦ ਅਹਿਸਾਸ ਦਿੰਦੀਆਂ ਹਨ ਜਦੋਂ ਕਿਸੇ ਖੁਸ਼ੀ ਗਮੀ ਦੇ ਵੇਲੇ ਇਹ ਰਿਸ਼ਤੇਦਾਰ ਇੱਕਠੇ ਹੋ ਕੇ ਸੁੱਖ ਦੁੱਖ ਸਾਂਝਾ ਕਰਨ ਲਈ ਪਹੁੰਚਦੇ ਨੇ ।

ਹੋਰ ਵੇਖੋ :ਨੁਪੂਰ ਸਿੱਧੂ ਨਰਾਇਣ ਦਾ ਨਵਾਂ ਗੀਤ ‘ਵੰਝਲੀ’ 17 ਦਸੰਬਰ ਨੂੰ ਪੀਟੀਸੀ ਸਟੂਡਿਓ ਵੱਲੋਂ ਕੀਤਾ ਜਾਵੇਗਾ ਜਾਰੀ

ਮਾਮੇ ਜਾਂ ਨਾਨਕਿਆਂ ਦਾ ਪੰਜਾਬੀ ਸੱਭਿਆਚਾਰ ‘ਚ ਖਾਸ ਮਹੱਤਵ ਹੈ ਅਤੇ ਪੁਰਾਣੇ ਸਮਿਆਂ ‘ਚ ਇਹ ਰੀਤ ਵੀ ਸੀ ਕਿ ਪਹਿਲੇ ਬੱਚੇ ਦਾ ਜਨਮ ਨਾਨਕੇ ਘਰ ‘ਚ ਹੀ ਹੁੰਦਾ ਸੀ ਅਤੇ ਨਾਨੇ ਨਾਨੀ ਦਾ ਆਪਣੇ ਦੋਹਤਰੇ ਦੋਹਤਰੀਆਂ ਨਾਲ ਅਥਾਹ ਪਿਆਰ ਵੀ ਹੁੰਦਾ ਸੀ  ਅਤੇ ਹੁਣ ਵੀ ਜਦੋਂ ਕਿਸੇ ਦੇ ਘਰ ਵਿਆਹ ਸ਼ਾਦੀ ਦਾ ਮੌਕਾ ਹੋਵੇ ਤਾਂ ਨਾਨਕਿਆਂ ਦੀ ਮੌਜੂਦਗੀ ਤੋਂ ਬਿਨਾਂ ਕਈ ਰਸਮਾਂ ਪੂਰੀਆਂ ਨਹੀਂ ਹੋ ਸਕਦੀਆਂ ।ਸਿੱਠਣੀਆਂ ਅਤੇ ਗੀਤਾਂ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ ਅਤੇ ਵਿਆਹ ਵਾਲੇ ਘਰ ਰੌਣਕ ਲੱਗ ਜਾਂਦੀ ਹੈ ਅਤੇ ਰੌਸ਼ਨ ਪ੍ਰਿੰਸ ਵੀ ਲਗਾਉਣ ਆ ਰਹੇ ਨੇ ਵਿਆਹ ਵਾਲੇ ਘਰ ਰੌਣਕ । ਮੇਲ ਗੇਲ ਦੀ ਸਾਂਭ ਸੰਭਾਲ ‘ਤੇ ਆਉ ਭਗਤ ਸਿਮਰਨਜੀਤ ਸਿੰਘ ਹੁੰਦਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਤੇ ਸ਼ਗਨ ਵਿਹਾਰ ਅਮਿਤ ਕੁਮਾਰ ਦੇ ਜਿੰਮੇ ਰਹੇਗਾ । ਇਸ ਦੇ ਨਾਲ ਹੀ ਪੂਰਾ ਪ੍ਰਬੰਧ ਅਤੇ ਦੇਖਰੇਖ ਸੰਜੀਵ ਕਲੇਰ ਨੇ ਕੀਤਾ ਹੈ ।ਬਸ ਤੁਸੀਂ ਤਿਆਰ ਰਹਿਓ ਕੱਪੜੇ ਲੱਤੇ ਸਵਾ ਕੇ ।