
ਟਾਈਮ ਟੇਬਲ, 12 ਮਹੀਨੇ, ਤਿਆਰੀ ਹਾਂ ਦੀ, ਚੱਕਵੇਂ ਸੂਟ ਆਦਿ ਜਿਹੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਨਾਮ ਕਮਾਉਣ ਵਾਲੇ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਵੀ ਚੰਗੀ ਪਹਿਚਾਣ ਬਣਾ ਚੁੱਕੇ ਹਨ | ਦੱਸ ਦਈਏ ਕੁਲਵਿੰਦਰ ਬਿੱਲਾ ਨੇ ਆਪਣੀ ਇੱਕ ਹੋਰ ਪੰਜਾਬੀ ਫ਼ਿਲਮ “ਟੈਲੀਵਿਜ਼ਨ” ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ ਜਿਸ ਦੀਆਂ ਕੁਝ ਫੋਟੋਆਂ ਅਤੇ ਇੱਕ ਵੀਡਿਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਤੇ ਸਾਂਝਾ ਕੀਤਾ ਹੈ |
ਇਸ ਫ਼ਿਲਮ ਵਿੱਚ ਕੁਲਵਿੰਦਰ ਬਿੱਲਾ ਅਤੇ ਵਾਮੀਕਾ ਗੱਭੀ ਆਪਣੀ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਅਤੇ ਇਨ੍ਹਾਂ ਤੋਂ ਇਲਾਵਾ ਹਾਰਬੀ ਸੰਘਾਂ, ਗੁਰਪ੍ਰੀਤ ਘੁੱਗੀ ਅਤੇ ਬੀ.ਐਨ ਸ਼ਰਮਾ ਜਿਹੇ ਮਸ਼ਹੂਰ ਅਦਾਕਾਰ ਵੀ ਆਪਣੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ | ਇਸ ਫ਼ਿਲਮ ਨੂੰ ਡਾਇਰੈਕਟਰ ਸਿਮਰਜੀਤ ਸਿੰਘ ਅਤੇ ਤਾਜ਼ ਨੇ ਡਾਇਰੈਕਟ ਕੀਤਾ ਹੈ |
ਜੇਕਰ ਆਪਾ ਕੁਲਵਿੰਦਰ ਬਿੱਲਾ ਦੇ ਫ਼ਿਲਮੀ ਸਫਰ ਦੀ ਗੱਲ ਕਰੀਏ ਤਾਂ ਦੱਸ ਦਈਏ ਕਿ ਇਨ੍ਹਾਂ ਨੇ ਆਪਣੇ ਫ਼ਿਲਮੀ ਸਫਰ ਦੀ ਸ਼ੁਰੂਆਤ 2018 ਵਿੱਚ ਫ਼ਿਲਮ ਸੁਬੇਦਦਾਰ ਜੋਗਿੰਦਰ ਸਿੰਘ ਦੁਆਰਾ ਕੀਤੀ ਸੀ ਅਤੇ ਇਸ ਤੋਂ ਬਾਅਦ ਫ਼ਿਲਮ ਪ੍ਰਾਹੁਣੇ ਵਿੱਚ ਆਪਣੀ ਮੁੱਖ ਭੂਮਿਕਾ ਨਿਭਾ ਚੁੱਕੇ ਹਨ | ਦੋਨਾਂ ਫ਼ਿਲਮ ਵਿੱਚ ਇਨ੍ਹਾਂ ਦੀ ਭੂਮਿਕਾ ਨੂੰ ਪ੍ਰਸ਼ੰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ | ਹੁਣ ਵੇਖਣਾ ਇਹ ਹੋਵੇਗਾ ਕਿ ਫ਼ਿਲਮ ਟੈਲੀਵਿਜ਼ਨ ਲੋਕਾਂ ਨੂੰ ਕਿੰਨਾ ਕੁ ਪਸੰਦ ਆਵੇਗੀ ਇਸ ਲਈ ਤਾਂ ਫ਼ਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰਨਾ ਪਵੇਗਾ |
Be the first to comment