ਕਿਸ ਦੀ ਤੱਕਣੀ ਨੇ ਭੁਲਾਈ ” ਤਰਸੇਮ ਜੱਸੜ ” ਦੀ ਸੁਰਤ
ਤਰਸੇਮ ਜੱਸੜ ਦਾ ਹਾਲ ਹੀ ਵਿੱਚ ਇਕ ਗੀਤ ਰਿਲੀਜ਼ ਹੋਇਆ ਹੈ ਜਿਸਦਾ ਨਾਮ ਹੈ ” ਫਰਦਾਂ ” punjabi song ਇਹ ਇਕ ਰੋਮਾੰਟਿਕ ਗੀਤ ਹੈ | ਇਸ ਗੀਤ ਨੂੰ ਤਰਸੇਮ ਜੱਸੜ ਨੇ ਆਪਣੀ ਅਵਾਜ਼ ਨਾਲ ਸ਼ਿੰਗਾਰਿਆਂ ਹੈ | ਇਸ ਗੀਤ ਨੂੰ ਮਿਊਜ਼ਿਕ ” ਆਰ ਗੁਰੂ ” ਵਲੋਂ ਦਿੱਤਾ ਗਿਆ ਹੈ ਅਤੇ ਇਸ ਗੀਤ ਦੇ ਬੋਲ ” ਤਰਸੇਮ ਜੱਸੜ ਦੁਆਰਾ ਲਿਖੇ ਗਏ ਹਨ | ਇਸ ਗੀਤ ਵਿੱਚ ਤਰਸੇਮ ਜੱਸੜ ਅਤੇ ਨਿਮਰਤ ਖਹਿਰਾ ਦੀ ਜੋੜੀ ਨਜ਼ਰ ਆ ਰਹੀ ਹੈ ਅਤੇ ਤਰਸੇਮ ਜੱਸੜ ਇਸ ਗੀਤ ‘ਚ ਪਿਆਰ ਦੀਆਂ ਫਰਦਾਂ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ |

ਜੇਕਰ ਆਪਾਂ ਫ਼ਿਲਮ ਅਫਸਰ ਬਾਰੇ ਗੱਲ ਕਰੀਏ ਤਾਂ ਦੱਸ ਦਈਏ ਕਿ ਤਰਸੇਮ ਜੱਸੜ ਦੀ ਇਸ ਫਿਲਮ ਨੂੰ ਲੋਕਾਂ ਦੁਆਰਾ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਫ਼ਿਲਮ ਬਾਕਸ ਆਫ਼ਿਸ ਤੇ ਧਮਾਲਾਂ ਮਚਾ ਰਹੀ ਹੈ | ਇਸ ਫ਼ਿਲਮ ਵਿੱਚ ਤਰਸੇਮ ਜੱਸੜ tarsem jassar ਅਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਫਿਲਮ ਦੀ ਕਹਾਣੀ ਮਸ਼ਹੂਰ ਲੇਖਕ ਜੱਸ ਗਰੇਵਾਲ ਵੱਲੋਂ ਲਿਖੀ ਗਈ ਹੈ ਜਦਕਿ ਇਸ ਫਿਲਮ ਦੀ ਡਾਇਰੈਕਸ਼ਨ ਕੀਤੀ ਹੈ ਗੁਲਸ਼ਨ ਸਿੰਘ ਨੇ | ਇਸ ਫਿਲਮ ਲਈ ਮੁੜ ਤੋਂ ਉਹ ਟੀਮ ਇਕੱਠੀ ਹੋਈ ਹੈ ਜਿਨ੍ਹਾਂ ਨੇ ਪਹਿਲੇ ਬਹੁਤ ਹਿੱਟ ਫ਼ਿਲਮਾਂ ਦਿੱਤੀਆਂ ਹਨ | ਮਸ਼ਹੂਰ ਲੇਖਕ ਜੱਸ ਗਰੇਵਾਲ ਦੁਆਰਾ ਲਿਖੀ ਇਹ ਫਿਲਮ ਪਟਵਾਰੀ ਅਤੇ ਕਾਨੂੰਗੋ ਦੇ ਆਲੇ-ਦੁਆਲੇ ਘੁੰਮਦੀ ਹੈ |