ਕੈਨੇਡਾ ਤੋਂ ਐੱਮ.ਪੀ ਟਿਮ ਉੱਪਲ ਨੇ ਕਿਸਾਨੀ ਸੰਘਰਸ਼ ਦੀ ਇੱਕ ਵਾਰ ਫਿਰ ਤੋਂ ਕੀਤੀ ਹਮਾਇਤ, ਵਿਦੇਸ਼ ਮਾਮਲਿਆਂ ਦੇ ਮੰਤਰੀ ਨੂੰ ਲਿਖੀ ਚਿੱਠੀ
ਐਡਮੰਟਨ ਮਿਲ ਵੁਡਜ਼ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਟਿਮ ਉੱਪਲ ਵੱਲੋਂ ਇੱਕ ਵਾਰ ਫਿਰ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ। ਉਹਨਾਂ ਨੇ ਕੈਨੇਡਾ ਦੇ ਫੌਰਨ ਅਫੇਅਰ ਮਿਨਿਸਟਰ Marc Garneau ਨੂੰ ਚਿੱਠੀ ਲਿਖ ਕੇ ਇਸ ਮਾਮਲੇ ‘ਚ ਆਪਣੀ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ।

ਉਹਨਾਂ ਨੇ ਚਿੱਠੀ ‘ਚ ਦਿੱਲੀ ਮੋਰਚੇ ‘ਚ ਭਾਰਤ ਸਰਕਾਰ ਵੱਲੋਂ ਇੰਟਰਨੈੱਟ ਬੈਨ ਕਰਨ ਅਤੇ ਪਾਣੀ ਦੀ ਸਪਲਾਈ ਬੰਦ ਕਰਨ ਦੇ ਮੁੱਦਿਆਂ ਦੀ ਨਿੰਦਾ ਕੀਤੀ ਹੈ ਅਤੇ 200 ਤੋਂ ਜ਼ਿਆਦਾ ਕਿਸਾਨਾਂ ਦੇ ਜਾਨ ਗੁਆਉਣ ‘ਤੇ ਦੁੱਖ ਪ੍ਰਗਟ ਕਰਦਿਆਂ ਕੈਨੇਡਾ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨੂੰ ਕਿਹਾ ਹੈ ਕਿ ਉਹਨਾਂ ਨੂੰ ਹਿਊਮਨ ਰਾਈਟਜ਼ ‘ਤੇ ਹੋ ਰਹੇ ਇਸ ਸਿੱਧੇ ਹਮਲੇ ‘ਤੇ ਆਵਾਜ਼ ਉਠਾਉਣ ਦੀ ਜ਼ਰੂਰਤ ਹੈ। ਉਹਨਾਂ ਨੇ ਕੈਨੇਡਾ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਹੋ ਰਹੇ ਤਸ਼ੱਦਦਾਂ ਦੀ ਨਿੰਦਾ ਕਰਨ ਲਈ ਕਿਹਾ ਹੈ।

Today, my colleagues and I sent a letter to the Minister of Foreign Affairs urging him to defend peaceful protests and…

Posted by Tim S. Uppal on Monday, 8 February 2021

ਇਸ ਚਿੱਠੀ ਨੂੰ Todd Doherty, MP, Garnett Genuis, Jasraj Singh Hallan, Brad Vis, MP, Jag Sahota ਨੇ ਸਾਈਨ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਹਨਾਂ ਨੇ ਕੈਨੇਡਾ ਦੀ ਪਾਰਲੀਮੈਂਟ ‘ਚ ਕਿਸਾਨੀ ਸੰਘਰਸ਼ ਦਾ ਮੁੱਦਾ ਉਠਾਇਆ ਸੀ ਅਤੇ ਭਾਰਤ ਦੀ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਸੀ।