ਹੁਣ ਕੈਨੇਡਾ ‘ਚ ਵੀ ਕਰ ਸਕਦੇ ਹੋ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ 
sri Harimandir Sahib
sri Harimandir Sahib

ਹੁਣ ਤੁਸੀਂ ਬੇਸ਼ੱਕ ਕੈਨੇਡਾ ਦੀ ਧਰਤੀ ‘ਤੇ ਬੈਠੇ ਹੋ।ਪਰ ਵਿਦੇਸ਼ ਦੀ ਧਰਤੀ ‘ਤੇ ਬੈਠੇ-ਬੈਠੇ ਵੀ ਤੁਸੀਂ ਆਧੁਨਿਕ ਤਕਨੀਕ ਦੇ ਸਹਾਰੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਦੇ ਹੋ । ਜੀ ਹਾਂ ਵਰਚੁਅਲ ਤਕਨੀਕ ਦਾ ਇਸਤੇਮਾਲ ਕਰਕੇ ਸਭ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।  ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ ਨੂੰ ਮਲਟੀਮੀਡੀਆ ਰਾਹੀਂ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੋਈ ਵੀ ਵਿਅਕਤੀ ਗੁਰੂ ਘਰ ਦੇ ਦਰਸ਼ਨ ਕਰ ਸਕਦਾ ਹੈ।

ਹੋਰ ਵੇਖੋ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੇ ਸ਼ਰਧਾਲੂ ਨਹੀਂ ਲੈ ਸਕਣਗੇ ਸੈਲਫੀ

#WatchVideo : Canada gets its first virtual Golden Temple, which is being curated by Sikh Research Institute in Toronto

#WatchVideo : Canada gets its first virtual Golden Temple, which is being curated by Sikh Research Institute in Toronto#GoldenTemple #Toronto

Posted by PTC News on Friday, April 26, 2019

‘ਇਨ 5 ਦਿ ਗੋਲਡਨ ਟੈਂਪਲ ਐਕਸਪਿਊਰੀਅਮ’ ਦੇ ਨਾਂ ਹੇਠ ਇਹ ਖਾਸ ਪ੍ਰਦਰਸ਼ਨੀ ਸਿੱਖ ਰਿਸਰਚ ਇੰਸਟੀਚਿਊਟ, ਪੰਜਾਬ ਡਿਜੀਟਲ ਲਾਇਬ੍ਰੇਰੀ, ਸਿੱਖੜੀ ਤੇ ਪੀ. ਡੀ. ਏ-ਐੱਚ. ਏ. ਬੀ ਮੀਡੀਆ ਵੱਲੋਂ ਬਰੈਂਪਟਨ ਦੇ ਬ੍ਰਾਮਾਲੀਆ ਸਿਟੀ ਸੈਂਟਰ ‘ਚ ਲਾਈ ਗਈ ਹੈ। ਇਹ ਪ੍ਰਦਰਸ਼ਨੀ 15 ਜੂਨ ਤਕ ਚੱਲੇਗੀ, ਜਿਸ ‘ਚ ਸਿੱਖ ਇਤਿਹਾਸ ਅਤੇ ਧਰਮ ਦੇ ਬਾਰੇ ਰੌਚਕ ਢੰਗ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਪ੍ਰਦਰਸ਼ਨੀ ਮਾਡਲ ਨੂੰ ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹੂ-ਬ-ਹੂ ਅਸਲ ਵਾਂਗ ਸਿਰਜਿਆ ਦਿਖਾ ਕੇ ਦਰਸ਼ਨ ਕਰਨ ਵਾਲਿਆਂ ਨੂੰ ਅਸਲ ਵਰਗਾ ਅਹਿਸਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਸ਼ਾਨਦਾਰ ਆਧੁਨਿਕ ਮਲਟੀਮੀਡੀਆ ਤਕਨਾਲੋਜੀ ਦਾ ਇਹ ਨਮੂਨਾ 30,000 ਵਰਗ ਫੁੱਟ ਥਾਂ ‘ਤੇ ਤਿਆਰ ਕੀਤਾ ਗਿਆ ਹੈ। ਸਮਾਰਟ ਦੀਵਾਰਾਂ, ਮੋਸ਼ਨ ਸੈਂਸਰ ਕੰਧਾਂ ਅਤੇ 42 ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਨੂੰ ਮੁੜ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਹੈ।