ਪੀਟੀਸੀ ਪੰਜਾਬੀ ਤੇ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਮਿਸਟਰ ਪੰਜਾਬ 2018 ਦਾ ਸ਼ੋਅ
ਪੰਜਾਬ ‘ਚ ਅਜਿਹਾ ਹੁਨਰ ਹੈ ਜਿਸ ਨੂੰ ਪਰਖਣ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ।ਪੀਟੀਸੀ ਪੰਜਾਬੀ ਵੱਲੋ ‘ਮਿਸਟਰ ਪੰਜਾਬ 2018’ ਦੇ ਆਡੀਸ਼ਨ ਮੁੰਕਮਲ ਹੋ ਚੁੱਕੇ ਨੇ ਅਤੇ ਇਨ੍ਹਾਂ ਆਡੀਸ਼ਨਾਂ ‘ਚ ਵਧ ਚੜ੍ਹ ਕੇ ਨੌਜਵਾਨਾਂ ਨੇ ਆਪੋ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਇਨਾਂ ਆਡੀਸ਼ਨਾਂ ‘ਚ ਵੱਡੀ ਗਿਣਤੀ ‘ਚ ਨੌਜਵਾਨ ਆਪੋ ਆਪਣੀ ਕਿਸਮਤ ਅਜਮਾਉਣ ਲਈ ਪਹੁੰਚੇ ਹੋਏ ਸਨ । ਜੱਜਾਂ ਨੇ ਆਪਣੀ ਪਾਰਖੀ ਨਜ਼ਰ ਦੇ ਨਾਲ ਇਨ੍ਹਾਂ ਨੌਜੁਆਨਾਂ ਦੇ ਹੁਨਰ ਨੂੰ ਪਰਖ ਕੇ ਅਡੀਸ਼ਨ ਦੌਰਾਨ ਚੋਣ ਕੀਤੀ ।ਜੱਜਾਂ ਦੇ ਤੌਰ ‘ਤੇ ਕਰਤਾਰ ਚੀਮਾ ,ਵਿੰਦੂ ਦਾਰਾ ਸਿੰਘ,ਇੰਦਰਜੀਤ ਨਿੱਕੂ ਪਹੁੰਚੇ ਸਨ।

View this post on Instagram

The Biggest Reality Show for Punjabi Hunks is back with its 2018 season | Starting from 24th September Watch it Every Monday to Thursday @ 8PM only on #PTCPunjabi #PTCNetwork #MrPunjab2018 #MrPunjab

A post shared by PTC Punjabi (@ptc.network) on

ਇਨ੍ਹਾਂ ਆਡੀਸ਼ਨ ‘ਚ ਵੱਧ ਚੜ੍ਹ ਕੇ ਪੰਜਾਬੀ ਗੱਭਰੂਆਂ ਨੇ ਆਪਣੀ ਕਿਸਮਤ ਆਜ਼ਮਾਈ ਸੀ ਅਤੇ ਜਿਹੜੇ ਨੌਜਵਾਨ ਇਨ੍ਹਾਂ ਆਡੀਸ਼ਨ ‘ਚ ਕਾਮਯਾਬ ਰਹੇ ,ਉਹ ਅਗਲੇ ਪੜ੍ਹਾਅ ਆਪਣੇ ਹੁਨਰ ਨੂੰ ਵਿਖਾਉਣਗੇ । ਇਸ ਸ਼ੋਅ ਦਾ ਪ੍ਰਸਾਰਨ ਤੁਸੀਂ ਚੌਵੀ ਸਤੰਬਰ ਤੋਂ ਪੀਟੀਸੀ ਪੰਜਾਬੀ ਤੇ ਵੇਖ ਸਕਦੇ ਹੋ ।ਤੁਹਾਨੂੰ ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ ਦੇ ਹੁਨਰ ਨੂੰ ਪਰਖਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਨੇ ਅਤੇ ਇਨਾਂ ਕੋਸ਼ਿਸ਼ਾਂ ਦੀ ਬਦੌਲਤ ਹੀ ਪੰਜਾਬ ਦੇ ਹੁਨਰ ਨੂੰ ਇੱਕ ਵਧੀਆ ਪਲੇਟਫਾਰਮ ਮਿਲ ਰਿਹਾ ਹੈ । ਇਹੀ ਨਹੀਂ ਪੀਟੀਸੀ ਵੱਲੋਂ ਕਰਵਾਏ ਜਾਂਦੇ ਇਨ੍ਹਾਂ ਮੁਕਾਬਲਿਆਂ ‘ਚੋਂ ਨਿਕਲ ਕੇ ਕਈ ਨੌਜਵਾਨ ਆਪਣਾ ਮੁਕਾਮ ਹਾਸਲ ਕਰ ਚੁੱਕੇ ਨੇ ਅਤੇ ਦੌਲਤ ਅਤੇ ਸ਼ੌਹਰਤ ਦੀਆਂ ਬੁਲੰਦੀਆਂ ਛੂਹ ਰਹੇ ਨੇ ।